Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 18

ਰਸੂਲਾਂ ਦੇ ਕਰਤੱਬ 18:3-24

Help us?
Click on verse(s) to share them!
3ਅਤੇ ਇਸ ਲਈ ਜੋ ਉਹਨਾਂ ਦਾ ਇੱਕੋ ਹੀ ਕੰਮ ਸੀ ਉਨ੍ਹਾਂ ਦੇ ਨਾਲ ਰਿਹਾ ਅਤੇ ਉਹ ਕੰਮ ਕਰਨ ਲੱਗੇ, ਕਿਉਂ ਜੋ ਉਹ ਤੰਬੂ ਬਣਾਉਣ ਵਾਲੇ ਸਨ।
4ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।
5ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
6ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
7ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ।
8ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
9ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।
10ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।
11ਸੋ ਉਹ ਡੇਢ ਸਾਲ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ।
12ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
13ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।
14ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।
15ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ।
16ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ।
17ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।
18ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।
19ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।
20ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।
21ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।
22ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
23ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
24ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।

Read ਰਸੂਲਾਂ ਦੇ ਕਰਤੱਬ 18ਰਸੂਲਾਂ ਦੇ ਕਰਤੱਬ 18
Compare ਰਸੂਲਾਂ ਦੇ ਕਰਤੱਬ 18:3-24ਰਸੂਲਾਂ ਦੇ ਕਰਤੱਬ 18:3-24