4 ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।
5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
6 ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।