4ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।
5ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
6ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
7ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ।
8ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।