Text copied!
Bibles in Panjabi

ਰਸੂਲਾਂ ਦੇ ਕਰਤੱਬ 18:7-20 in Panjabi

Help us?

ਰਸੂਲਾਂ ਦੇ ਕਰਤੱਬ 18:7-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ।
8 ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
9 ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।
10 ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।
11 ਸੋ ਉਹ ਡੇਢ ਸਾਲ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ।
12 ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
13 ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।
14 ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।
15 ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ।
16 ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ।
17 ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।
18 ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।
19 ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।
20 ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।
ਰਸੂਲਾਂ ਦੇ ਕਰਤੱਬ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ