Text copied!
Bibles in Panjabi

ਰਸੂਲਾਂ ਦੇ ਕਰਤੱਬ 19:13-19 in Panjabi

Help us?

ਰਸੂਲਾਂ ਦੇ ਕਰਤੱਬ 19:13-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ।
14 ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ।
15 ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ?
16 ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।
17 ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ।
18 ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।
19 ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।
ਰਸੂਲਾਂ ਦੇ ਕਰਤੱਬ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ