Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 19

ਰਸੂਲਾਂ ਦੇ ਕਰਤੱਬ 19:13-32

Help us?
Click on verse(s) to share them!
13ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ।
14ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ।
15ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ?
16ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।
17ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ।
18ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।
19ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।
20ਇਸੇ ਤਰ੍ਹਾਂ ਪ੍ਰਭੂ ਦਾ ਬਚਨ ਸਮਰੱਥ ਨਾਲ ਵਧਿਆ ਅਤੇ ਪਰਬਲ ਹੋਇਆ।
21ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ।
22ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁਝ ਸਮਾਂ ਰਿਹਾ।
23ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ।
24ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਿਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।
25ਉਸ ਨੇ ਉਨ੍ਹਾਂ ਨੂੰ ਅਤੇ ਉਸ ਕੰਮ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਕਿ ਇਸ ਕੰਮ ਤੋਂ ਅਸੀਂ ਕਿੰਨ੍ਹਾਂ ਧਨ ਕਮਾਉਂਦੇ ਹਾਂ।
26ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,।
27ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ।
28ਇਹ ਗੱਲ ਸੁਣ ਕਿ ਉਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ-ਉੱਚੀ ਬੋਲੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
29ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।
30ਜਦੋਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।
31ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!
32ਉਪਰੰਤ ਰੌਲ਼ਾ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ।

Read ਰਸੂਲਾਂ ਦੇ ਕਰਤੱਬ 19ਰਸੂਲਾਂ ਦੇ ਕਰਤੱਬ 19
Compare ਰਸੂਲਾਂ ਦੇ ਕਰਤੱਬ 19:13-32ਰਸੂਲਾਂ ਦੇ ਕਰਤੱਬ 19:13-32