2ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ।
3ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ।
4ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।
5ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ।
6ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।