3ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ।
4ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।
5ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ।
6ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।
7ਉਹ ਸਾਰੇ ਬਾਰਾਂ ਕੁ ਮਨੁੱਖ ਸਨ।
8ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
9ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।
10ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।
11ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ।
12ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।