Text copied!
Bibles in Panjabi

ਰਸੂਲਾਂ ਦੇ ਕਰਤੱਬ 19:3-21 in Panjabi

Help us?

ਰਸੂਲਾਂ ਦੇ ਕਰਤੱਬ 19:3-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ।
4 ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।
5 ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ।
6 ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।
7 ਉਹ ਸਾਰੇ ਬਾਰਾਂ ਕੁ ਮਨੁੱਖ ਸਨ।
8 ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
9 ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।
10 ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।
11 ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ।
12 ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
13 ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ।
14 ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ।
15 ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ?
16 ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।
17 ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ।
18 ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।
19 ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।
20 ਇਸੇ ਤਰ੍ਹਾਂ ਪ੍ਰਭੂ ਦਾ ਬਚਨ ਸਮਰੱਥ ਨਾਲ ਵਧਿਆ ਅਤੇ ਪਰਬਲ ਹੋਇਆ।
21 ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ।
ਰਸੂਲਾਂ ਦੇ ਕਰਤੱਬ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ