31ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!
32ਉਪਰੰਤ ਰੌਲ਼ਾ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ।
33ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ।
34ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
35ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ।
36ਸੋ ਜਦੋਂ ਇਨ੍ਹਾਂ ਗੱਲਾਂ ਤੋਂ ਇਨਕਾਰ ਨਹੀਂ ਹੋ ਸਕਦਾ ਤਾਂ ਤੁਹਾਨੂੰ ਚਾਹੀਦਾ ਹੈ ਕਿ ਚੁੱਪ ਰਹੋ ਅਤੇ ਬਿਨ੍ਹਾਂ ਸੋਚੇ ਕੁਝ ਨਾ ਕਰੋ।