Text copied!
Bibles in Panjabi

ਰਸੂਲਾਂ ਦੇ ਕਰਤੱਬ 19:31-40 in Panjabi

Help us?

ਰਸੂਲਾਂ ਦੇ ਕਰਤੱਬ 19:31-40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!
32 ਉਪਰੰਤ ਰੌਲ਼ਾ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ।
33 ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ।
34 ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
35 ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ।
36 ਸੋ ਜਦੋਂ ਇਨ੍ਹਾਂ ਗੱਲਾਂ ਤੋਂ ਇਨਕਾਰ ਨਹੀਂ ਹੋ ਸਕਦਾ ਤਾਂ ਤੁਹਾਨੂੰ ਚਾਹੀਦਾ ਹੈ ਕਿ ਚੁੱਪ ਰਹੋ ਅਤੇ ਬਿਨ੍ਹਾਂ ਸੋਚੇ ਕੁਝ ਨਾ ਕਰੋ।
37 ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐਥੇ ਲਿਆਏ ਹੋ, ਜੋ ਨਾ ਤਾਂ ਮੰਦਰ ਦੇ ਚੋਰ ਹਨ ਅਤੇ ਨਾ ਹੀ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ।
38 ਫਿਰ ਵੀ ਜੇ ਦੇਮੇਤ੍ਰਿਯੁਸ ਅਤੇ ਉਹ ਦੇ ਨਾਲ ਦੇ ਕਾਰੀਗਰਾਂ ਨੂੰ ਕਿਸੇ ਦੇ ਵਿਰੁੱਧ ਸ਼ਿਕਾਇਤ ਹੈ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਉਹ ਉੱਥੇ ਇੱਕ ਦੂਜੇ ਤੇ ਦੋਸ਼ ਲਗਾਉਣ।
39 ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂੰਨੀ ਸਭਾ ਵਿੱਚ ਨਿਬੇੜਾ ਕੀਤਾ ਜਾਵੇਗਾ।
40 ਕਿਉਂਕਿ ਅੱਜ ਦੇ ਫਸਾਦ ਦੇ ਕਾਰਨ ਸਾਨੂੰ ਡਰ ਹੈ, ਕਿ ਕਿਤੇ ਸਾਡੇ ਉੱਤੇ ਦੋਸ਼ ਨਾ ਲਾਇਆ ਜਾਵੇ, ਕਿਉਂਕਿ ਜੋ ਇਸ ਦਾ ਕੋਈ ਕਾਰਨ ਨਹੀਂ ਹੈ ਅਤੇ ਅਸੀਂ ਇਸ ਭੀੜ ਦੇ ਇਕੱਠੇ ਹੋਣ ਬਾਰੇ ਕੋਈ ਉੱਤਰ ਨਹੀਂ ਦੇ ਸਕਾਂਗੇ।
ਰਸੂਲਾਂ ਦੇ ਕਰਤੱਬ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ