33ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ।
34ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।