Text copied!
Bibles in Panjabi

ਰਸੂਲਾਂ ਦੇ ਕਰਤੱਬ 19:4-12 in Panjabi

Help us?

ਰਸੂਲਾਂ ਦੇ ਕਰਤੱਬ 19:4-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।
5 ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ।
6 ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।
7 ਉਹ ਸਾਰੇ ਬਾਰਾਂ ਕੁ ਮਨੁੱਖ ਸਨ।
8 ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
9 ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।
10 ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।
11 ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ।
12 ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
ਰਸੂਲਾਂ ਦੇ ਕਰਤੱਬ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ