12 ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।
13 ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।
14 ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।
15 ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ