20ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ l ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ।
21ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ।
22ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ।
23ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ।
24ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।