23ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ।
24ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।
25ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ