Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 1

ਰਸੂਲਾਂ ਦੇ ਕਰਤੱਬ 1:4-10

Help us?
Click on verse(s) to share them!
4ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ।
5ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
6ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ?
7ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।
8ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
9ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
10ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ।

Read ਰਸੂਲਾਂ ਦੇ ਕਰਤੱਬ 1ਰਸੂਲਾਂ ਦੇ ਕਰਤੱਬ 1
Compare ਰਸੂਲਾਂ ਦੇ ਕਰਤੱਬ 1:4-10ਰਸੂਲਾਂ ਦੇ ਕਰਤੱਬ 1:4-10