Text copied!
Bibles in Panjabi

ਰਸੂਲਾਂ ਦੇ ਕਰਤੱਬ 1:5-10 in Panjabi

Help us?

ਰਸੂਲਾਂ ਦੇ ਕਰਤੱਬ 1:5-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
6 ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ?
7 ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।
8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
9 ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
10 ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ।
ਰਸੂਲਾਂ ਦੇ ਕਰਤੱਬ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ