7ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।
8ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
9ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
10ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ।
11ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
12ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।
13ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।
14ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।
15ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ
16ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।