Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 20

ਰਸੂਲਾਂ ਦੇ ਕਰਤੱਬ 20:1-13

Help us?
Click on verse(s) to share them!
1ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ।
2ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ।
3ਉੱਥੇ ਤਿੰਨ ਮਹੀਨੇ ਰਹਿ ਕੇ ਜਦੋਂ ਉਹ ਜਹਾਜ਼ ਉੱਤੇ ਸੀਰੀਯਾ ਵੱਲ ਜਾਣ ਨੂੰ ਤਿਆਰ ਹੋਇਆ, ਤਦ ਯਹੂਦੀਆਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦਾ ਫੈਸਲਾ ਲਿਆ।
4ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ।
5ਪਰ ਇਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ।
6ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।
7ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।
8ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ।
9ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।
10ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ।
11ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।
12ਅਤੇ ਉਹ ਉਸ ਮੁੰਡੇ ਨੂੰ ਜਿਉਂਦਾ ਲਿਆਏ ਅਤੇ ਬਹੁਤ ਸ਼ਾਂਤ ਹੋਏ।
13ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।

Read ਰਸੂਲਾਂ ਦੇ ਕਰਤੱਬ 20ਰਸੂਲਾਂ ਦੇ ਕਰਤੱਬ 20
Compare ਰਸੂਲਾਂ ਦੇ ਕਰਤੱਬ 20:1-13ਰਸੂਲਾਂ ਦੇ ਕਰਤੱਬ 20:1-13