24 ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
25 ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।
26 ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।
27 ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।
28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
29 ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।