Text copied!
Bibles in Panjabi

ਰਸੂਲਾਂ ਦੇ ਕਰਤੱਬ 20:29-36 in Panjabi

Help us?

ਰਸੂਲਾਂ ਦੇ ਕਰਤੱਬ 20:29-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।
30 ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।
31 ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।
32 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ।
33 ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ।
34 ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।
35 ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
36 ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ।
ਰਸੂਲਾਂ ਦੇ ਕਰਤੱਬ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ