Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 21

ਰਸੂਲਾਂ ਦੇ ਕਰਤੱਬ 21:11-23

Help us?
Click on verse(s) to share them!
11ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
12ਜਦੋਂ ਇਹ ਗੱਲਾਂ ਸੁਣੀਆਂ ਤਾਂ ਅਸੀਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਕਿ ਯਰੂਸ਼ਲਮ ਨੂੰ ਨਾ ਜਾਵੇ।
13ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।
14ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।
15ਇਨ੍ਹਾਂ ਦਿਨਾਂ ਤੋਂ ਬਾਅਦ ਅਸੀਂ ਤਿਆਰੀ ਕਰ ਕੇ, ਯਰੂਸ਼ਲਮ ਨੂੰ ਤੁਰ ਪਏ।
16ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ।
17ਜਦੋਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਰਾਵਾਂ ਨੇ ਖੁਸ਼ੀ ਨਾਲ ਸਾਡਾ ਸਵਾਗਤ ਕੀਤਾ।
18ਦੂਜੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ।
19ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ।
20ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।
21ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ।
22ਸੋ ਹੁਣ ਕੀ ਕੀਤਾ ਜਾਵੇ? ਉਹ ਜ਼ਰੂਰ ਸੁਣ ਲੈਣਗੇ ਜੋ ਤੂੰ ਆਇਆ ਹੈਂ।
23ਇਸ ਲਈ ਤੂੰ ਇਸ ਤਰ੍ਹਾਂ ਕਰ ਜਿਵੇਂ ਅਸੀਂ ਤੈਨੂੰ ਦੱਸਦੇ ਹਾਂ। ਸਾਡੇ ਕੋਲ ਚਾਰ ਪੁਰਖ ਹਨ ਜਿਨ੍ਹਾਂ ਮੰਨਤ ਮੰਨੀ ਹੈ।

Read ਰਸੂਲਾਂ ਦੇ ਕਰਤੱਬ 21ਰਸੂਲਾਂ ਦੇ ਕਰਤੱਬ 21
Compare ਰਸੂਲਾਂ ਦੇ ਕਰਤੱਬ 21:11-23ਰਸੂਲਾਂ ਦੇ ਕਰਤੱਬ 21:11-23