Text copied!
Bibles in Panjabi

ਰਸੂਲਾਂ ਦੇ ਕਰਤੱਬ 21:16-33 in Panjabi

Help us?

ਰਸੂਲਾਂ ਦੇ ਕਰਤੱਬ 21:16-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ।
17 ਜਦੋਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਰਾਵਾਂ ਨੇ ਖੁਸ਼ੀ ਨਾਲ ਸਾਡਾ ਸਵਾਗਤ ਕੀਤਾ।
18 ਦੂਜੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ।
19 ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ।
20 ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।
21 ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ।
22 ਸੋ ਹੁਣ ਕੀ ਕੀਤਾ ਜਾਵੇ? ਉਹ ਜ਼ਰੂਰ ਸੁਣ ਲੈਣਗੇ ਜੋ ਤੂੰ ਆਇਆ ਹੈਂ।
23 ਇਸ ਲਈ ਤੂੰ ਇਸ ਤਰ੍ਹਾਂ ਕਰ ਜਿਵੇਂ ਅਸੀਂ ਤੈਨੂੰ ਦੱਸਦੇ ਹਾਂ। ਸਾਡੇ ਕੋਲ ਚਾਰ ਪੁਰਖ ਹਨ ਜਿਨ੍ਹਾਂ ਮੰਨਤ ਮੰਨੀ ਹੈ।
24 ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ।
25 ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।
26 ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।
27 ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।
28 ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।
29 ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।
30 ਤਦ ਸਾਰੇ ਸ਼ਹਿਰ ਵਿੱਚ ਰੌਲ਼ਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ, ਉਹ ਪੌਲੁਸ ਨੂੰ ਫੜ੍ਹ ਕੇ ਹੈਕਲੋਂ ਬਾਹਰ ਲੈ ਆਏ ਅਤੇ ਝੱਟ ਦਰਵਾਜ਼ੇ ਬੰਦ ਕੀਤੇ ਗਏ।
31 ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ।
32 ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।
33 ਤਦ ਸਰਦਾਰ ਨੇ ਨੇੜੇ ਆ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਕਿ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਤੇ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ?
ਰਸੂਲਾਂ ਦੇ ਕਰਤੱਬ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ