Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 21

ਰਸੂਲਾਂ ਦੇ ਕਰਤੱਬ 21:23-30

Help us?
Click on verse(s) to share them!
23ਇਸ ਲਈ ਤੂੰ ਇਸ ਤਰ੍ਹਾਂ ਕਰ ਜਿਵੇਂ ਅਸੀਂ ਤੈਨੂੰ ਦੱਸਦੇ ਹਾਂ। ਸਾਡੇ ਕੋਲ ਚਾਰ ਪੁਰਖ ਹਨ ਜਿਨ੍ਹਾਂ ਮੰਨਤ ਮੰਨੀ ਹੈ।
24ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ।
25ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।
26ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।
27ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।
28ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।
29ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।
30ਤਦ ਸਾਰੇ ਸ਼ਹਿਰ ਵਿੱਚ ਰੌਲ਼ਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ, ਉਹ ਪੌਲੁਸ ਨੂੰ ਫੜ੍ਹ ਕੇ ਹੈਕਲੋਂ ਬਾਹਰ ਲੈ ਆਏ ਅਤੇ ਝੱਟ ਦਰਵਾਜ਼ੇ ਬੰਦ ਕੀਤੇ ਗਏ।

Read ਰਸੂਲਾਂ ਦੇ ਕਰਤੱਬ 21ਰਸੂਲਾਂ ਦੇ ਕਰਤੱਬ 21
Compare ਰਸੂਲਾਂ ਦੇ ਕਰਤੱਬ 21:23-30ਰਸੂਲਾਂ ਦੇ ਕਰਤੱਬ 21:23-30