Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 21

ਰਸੂਲਾਂ ਦੇ ਕਰਤੱਬ 21:25-37

Help us?
Click on verse(s) to share them!
25ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।
26ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।
27ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।
28ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।
29ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।
30ਤਦ ਸਾਰੇ ਸ਼ਹਿਰ ਵਿੱਚ ਰੌਲ਼ਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ, ਉਹ ਪੌਲੁਸ ਨੂੰ ਫੜ੍ਹ ਕੇ ਹੈਕਲੋਂ ਬਾਹਰ ਲੈ ਆਏ ਅਤੇ ਝੱਟ ਦਰਵਾਜ਼ੇ ਬੰਦ ਕੀਤੇ ਗਏ।
31ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ।
32ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।
33ਤਦ ਸਰਦਾਰ ਨੇ ਨੇੜੇ ਆ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਕਿ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਤੇ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ?
34ਤਦ ਭੀੜ ਵਿੱਚੋਂ ਕਈ ਕੁਝ ਕਹਿਣ ਲੱਗੇ ਅਤੇ ਕਈ ਕੁਝ, ਜਦੋਂ ਉਹ ਉਸ ਰੌਲ਼ੇ ਦੇ ਕਾਰਨ ਅਸਲੀ ਗੱਲ ਪਤਾ ਨਾ ਕਰ ਸਕਿਆ ਤਾਂ ਉਸ ਨੇ ਹੁਕਮ ਦਿੱਤਾ ਕਿ ਇਹ ਨੂੰ ਕਿਲੇ ਵਿੱਚ ਲੈ ਜਾਓ।
35ਅਤੇ ਜਦੋਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਇਸ ਤਰ੍ਹਾਂ ਹੋਇਆ ਜੋ ਹਿੰਸਕ ਭੀੜ ਦੇ ਕਾਰਨ, ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ।
36ਕਿਉਂ ਜੋ ਲੋਕਾਂ ਦੀ ਭੀੜ ਇਹ ਰੌਲ਼ਾ ਪਾਉਂਦੀ ਮਗਰ ਚੱਲੀ ਆਉਂਦੀ ਸੀ ਕਿ ਇਹ ਨੂੰ ਮਾਰ ਦਿਓ!।
37ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ?

Read ਰਸੂਲਾਂ ਦੇ ਕਰਤੱਬ 21ਰਸੂਲਾਂ ਦੇ ਕਰਤੱਬ 21
Compare ਰਸੂਲਾਂ ਦੇ ਕਰਤੱਬ 21:25-37ਰਸੂਲਾਂ ਦੇ ਕਰਤੱਬ 21:25-37