Text copied!
Bibles in Panjabi

ਰਸੂਲਾਂ ਦੇ ਕਰਤੱਬ 21:25-37 in Panjabi

Help us?

ਰਸੂਲਾਂ ਦੇ ਕਰਤੱਬ 21:25-37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।
26 ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।
27 ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।
28 ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।
29 ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।
30 ਤਦ ਸਾਰੇ ਸ਼ਹਿਰ ਵਿੱਚ ਰੌਲ਼ਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ, ਉਹ ਪੌਲੁਸ ਨੂੰ ਫੜ੍ਹ ਕੇ ਹੈਕਲੋਂ ਬਾਹਰ ਲੈ ਆਏ ਅਤੇ ਝੱਟ ਦਰਵਾਜ਼ੇ ਬੰਦ ਕੀਤੇ ਗਏ।
31 ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ।
32 ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।
33 ਤਦ ਸਰਦਾਰ ਨੇ ਨੇੜੇ ਆ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਕਿ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਤੇ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ?
34 ਤਦ ਭੀੜ ਵਿੱਚੋਂ ਕਈ ਕੁਝ ਕਹਿਣ ਲੱਗੇ ਅਤੇ ਕਈ ਕੁਝ, ਜਦੋਂ ਉਹ ਉਸ ਰੌਲ਼ੇ ਦੇ ਕਾਰਨ ਅਸਲੀ ਗੱਲ ਪਤਾ ਨਾ ਕਰ ਸਕਿਆ ਤਾਂ ਉਸ ਨੇ ਹੁਕਮ ਦਿੱਤਾ ਕਿ ਇਹ ਨੂੰ ਕਿਲੇ ਵਿੱਚ ਲੈ ਜਾਓ।
35 ਅਤੇ ਜਦੋਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਇਸ ਤਰ੍ਹਾਂ ਹੋਇਆ ਜੋ ਹਿੰਸਕ ਭੀੜ ਦੇ ਕਾਰਨ, ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ।
36 ਕਿਉਂ ਜੋ ਲੋਕਾਂ ਦੀ ਭੀੜ ਇਹ ਰੌਲ਼ਾ ਪਾਉਂਦੀ ਮਗਰ ਚੱਲੀ ਆਉਂਦੀ ਸੀ ਕਿ ਇਹ ਨੂੰ ਮਾਰ ਦਿਓ!।
37 ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ?
ਰਸੂਲਾਂ ਦੇ ਕਰਤੱਬ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ