Text copied!
Bibles in Panjabi

ਰਸੂਲਾਂ ਦੇ ਕਰਤੱਬ 21:7-22 in Panjabi

Help us?

ਰਸੂਲਾਂ ਦੇ ਕਰਤੱਬ 21:7-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਸੀਂ ਸੂਰ ਤੋਂ ਸਮੁੰਦਰ ਦਾ ਸਫ਼ਰ ਖ਼ਤਮ ਕਰਕੇ, ਤੁਲਮਾਇਸ ਵਿੱਚ ਪਹੁੰਚੇ ਅਤੇ ਭਰਾਵਾਂ ਦੀ ਸੁੱਖ-ਸਾਂਦ ਪੁੱਛ ਕੇ ਇੱਕ ਦਿਨ ਉਨ੍ਹਾਂ ਨਾਲ ਰਹੇ।
8 ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿਪੁੱਸ ਖੁਸ਼ਖਬਰੀ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ। ਉਹ ਉਨ੍ਹਾਂ ਸੱਤਾਂ ਵਿੱਚੋਂ ਇੱਕ ਸੀ।
9 ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦੀਆਂ ਸਨ।
10 ਜਦੋਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਮ ਦਾ ਇੱਕ ਨਬੀ ਯਹੂਦਿਯਾ ਤੋਂ ਆਇਆ।
11 ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
12 ਜਦੋਂ ਇਹ ਗੱਲਾਂ ਸੁਣੀਆਂ ਤਾਂ ਅਸੀਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਕਿ ਯਰੂਸ਼ਲਮ ਨੂੰ ਨਾ ਜਾਵੇ।
13 ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।
14 ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।
15 ਇਨ੍ਹਾਂ ਦਿਨਾਂ ਤੋਂ ਬਾਅਦ ਅਸੀਂ ਤਿਆਰੀ ਕਰ ਕੇ, ਯਰੂਸ਼ਲਮ ਨੂੰ ਤੁਰ ਪਏ।
16 ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ।
17 ਜਦੋਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਰਾਵਾਂ ਨੇ ਖੁਸ਼ੀ ਨਾਲ ਸਾਡਾ ਸਵਾਗਤ ਕੀਤਾ।
18 ਦੂਜੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ।
19 ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ।
20 ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।
21 ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ।
22 ਸੋ ਹੁਣ ਕੀ ਕੀਤਾ ਜਾਵੇ? ਉਹ ਜ਼ਰੂਰ ਸੁਣ ਲੈਣਗੇ ਜੋ ਤੂੰ ਆਇਆ ਹੈਂ।
ਰਸੂਲਾਂ ਦੇ ਕਰਤੱਬ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ