15ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।
16ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
17ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ।
18ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ।
19ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ।
20ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”
21ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।
22ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ!
23ਜਦੋਂ ਉਹ ਰੌਲ਼ਾ ਪਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ।