Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 22

ਰਸੂਲਾਂ ਦੇ ਕਰਤੱਬ 22:3-14

Help us?
Click on verse(s) to share them!
3ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।
4ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ।
5ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ।
6ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ-ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ।
7ਅਤੇ ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?
8ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੁਸੀਂ ਕੌਣ ਹੋ? ਉਸ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
9ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ, ਪਰ ਉਹ ਦੀ ਅਵਾਜ਼ ਨਾ ਸੁਣੀ ਜੋ ਮੇਰੇ ਨਾਲ ਬੋਲਦਾ ਸੀ।
10ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ? ਪ੍ਰਭੂ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸ਼ਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ।
11ਜਦੋਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਆਇਆ।
12ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ।
13ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ।
14ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ।

Read ਰਸੂਲਾਂ ਦੇ ਕਰਤੱਬ 22ਰਸੂਲਾਂ ਦੇ ਕਰਤੱਬ 22
Compare ਰਸੂਲਾਂ ਦੇ ਕਰਤੱਬ 22:3-14ਰਸੂਲਾਂ ਦੇ ਕਰਤੱਬ 22:3-14