Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 23

ਰਸੂਲਾਂ ਦੇ ਕਰਤੱਬ 23:15-21

Help us?
Click on verse(s) to share them!
15ਸੋ ਹੁਣ ਤੁਸੀਂ ਸਭਾ ਦੇ ਨਾਲ ਮਿਲ ਕੇ ਫੌਜ ਦੇ ਸਰਦਾਰ ਨੂੰ ਆਖੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਕਿ ਜਿਵੇਂ ਤੁਸੀਂ ਉਹ ਦੀ ਹਕੀਕਤ ਦੀ ਹੋਰ ਵੀ ਠੀਕ ਤਰ੍ਹਾਂ ਜਾਂਚ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਦੇਣ ਲਈ ਤਿਆਰ ਰਹਾਂਗੇ।
16ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੀ ਸਾਜਿਸ਼ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ।
17ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਕਿ ਇਸ ਜਵਾਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾ ਕਿਉਂ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ।
18ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਬੇਨਤੀ ਕੀਤੀ ਕਿ ਇਸ ਜਵਾਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ।
19ਉਪਰੰਤ ਸਰਦਾਰ ਨੇ ਉਹ ਦਾ ਹੱਥ ਫੜਿਆ ਅਤੇ ਇੱਕ ਪਾਸੇ ਲੈ ਜਾ ਕੇ ਇਕਾਂਤ ਵਿੱਚ ਪੁੱਛਿਆ, ਉਹ ਕੀ ਹੈ ਜੋ ਤੂੰ ਮੈਨੂੰ ਦੱਸਣਾ ਹੈ?
20ਉਹ ਬੋਲਿਆ, ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਬੇਨਤੀ ਕਰਨ ਜੋ ਤੁਸੀਂ ਭਲਕੇ ਪੌਲੁਸ ਨੂੰ ਸਭਾ ਵਿੱਚ ਲਿਆਵੋ ਕਿ ਜਿਵੇਂ ਤੁਸੀਂ ਉਹ ਦੇ ਬਾਰੇ ਕੁਝ ਹੋਰ ਵੀ ਠੀਕ ਤਰ੍ਹਾਂ ਨਾਲ ਪੁੱਛਣਾਂ ਚਾਹੁੰਦੇ ਹੋ।
21ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ।

Read ਰਸੂਲਾਂ ਦੇ ਕਰਤੱਬ 23ਰਸੂਲਾਂ ਦੇ ਕਰਤੱਬ 23
Compare ਰਸੂਲਾਂ ਦੇ ਕਰਤੱਬ 23:15-21ਰਸੂਲਾਂ ਦੇ ਕਰਤੱਬ 23:15-21