Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 23

ਰਸੂਲਾਂ ਦੇ ਕਰਤੱਬ 23:18-31

Help us?
Click on verse(s) to share them!
18ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਬੇਨਤੀ ਕੀਤੀ ਕਿ ਇਸ ਜਵਾਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ।
19ਉਪਰੰਤ ਸਰਦਾਰ ਨੇ ਉਹ ਦਾ ਹੱਥ ਫੜਿਆ ਅਤੇ ਇੱਕ ਪਾਸੇ ਲੈ ਜਾ ਕੇ ਇਕਾਂਤ ਵਿੱਚ ਪੁੱਛਿਆ, ਉਹ ਕੀ ਹੈ ਜੋ ਤੂੰ ਮੈਨੂੰ ਦੱਸਣਾ ਹੈ?
20ਉਹ ਬੋਲਿਆ, ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਬੇਨਤੀ ਕਰਨ ਜੋ ਤੁਸੀਂ ਭਲਕੇ ਪੌਲੁਸ ਨੂੰ ਸਭਾ ਵਿੱਚ ਲਿਆਵੋ ਕਿ ਜਿਵੇਂ ਤੁਸੀਂ ਉਹ ਦੇ ਬਾਰੇ ਕੁਝ ਹੋਰ ਵੀ ਠੀਕ ਤਰ੍ਹਾਂ ਨਾਲ ਪੁੱਛਣਾਂ ਚਾਹੁੰਦੇ ਹੋ।
21ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ।
22ਤਾਂ ਸਰਦਾਰ ਨੇ ਉਸ ਜਵਾਨ ਨੂੰ ਇਹ ਹੁਕਮ ਦੇ ਕੇ ਵਿਦਾ ਕੀਤਾ ਕਿ ਕਿਸੇ ਕੋਲ ਨਾ ਆਖੀਂ ਜੋ ਤੂੰ ਇਹ ਗੱਲ ਮੈਨੂੰ ਦੱਸੀਂ ਹੈ।
23ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਕਿ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਤੇ ਸੱਤਰ ਘੋੜ ਸਵਾਰ ਅਤੇ ਦੋ ਸੌ ਭਾਲੇ ਚੁਕੀ ਸਿਪਾਹੀਆਂ ਨੂੰ ਤਿਆਰ ਕਰ ਰੱਖੋ।
24ਅਤੇ ਸਵਾਰੀ ਹਾਜ਼ਰ ਕਰੋ ਜੋ ਉਹ ਪੌਲੁਸ ਨੂੰ ਚੜ੍ਹਾ ਕੇ ਫ਼ੇਲਿਕਸ ਹਾਕਮ ਦੇ ਕੋਲ ਸੁਰਖਿਅਤ ਪਹੁੰਚਾ ਦੇਣ।
25ਫੇਰ ਉਸ ਨੇ ਇਸ ਪਰਕਾਰ ਦੀ ਚਿੱਠੀ ਲਿਖੀ,
26ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪਰਨਾਮ।
27ਇਸ ਆਦਮੀ ਨੂੰ ਜਦੋਂ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਪਤਾ ਕਰ ਕੇ ਕਿ ਉਹ ਰੋਮੀ ਹੈ, ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ।
28ਅਤੇ ਜਦੋਂ ਮੈਂ ਇਹ ਪਤਾ ਕਰਨਾ ਚਾਹਿਆ ਕਿ ਉਨ੍ਹਾਂ ਕਿਸ ਕਾਰਨ ਇਸ ਉੱਤੇ ਦੋਸ਼ ਲਾਇਆ ਤਾਂ ਉਨ੍ਹਾਂ ਦੀ ਸਭਾ ਵਿੱਚ ਇਹ ਨੂੰ ਲੈ ਗਿਆ।
29ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਬਿਵਸਥਾ ਦੇ ਝਗੜਿਆਂ ਬਾਰੇ ਇਸ ਉੱਤੇ ਦੋਸ਼ ਲਾਇਆ, ਪਰ ਕੋਈ ਇਹੋ ਜਿਹਾ ਦੋਸ਼ ਨਹੀਂ ਸੀ ਜੋ ਉਹ ਦੇ ਕਤਲ ਜਾਂ ਕੈਦ ਦਾ ਕਾਰਨ ਹੋਵੇ।
30ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ।
31ਉਪਰੰਤ ਸਿਪਾਹੀਆਂ ਨੇ ਹੁਕਮ ਅਨੁਸਾਰ ਪੌਲੁਸ ਨੂੰ ਲੈ ਕੇ ਰਾਤੋ ਰਾਤ ਅੰਤਿਪਤ੍ਰਿਸ ਵਿੱਚ ਪਹੁੰਚਾਇਆ।

Read ਰਸੂਲਾਂ ਦੇ ਕਰਤੱਬ 23ਰਸੂਲਾਂ ਦੇ ਕਰਤੱਬ 23
Compare ਰਸੂਲਾਂ ਦੇ ਕਰਤੱਬ 23:18-31ਰਸੂਲਾਂ ਦੇ ਕਰਤੱਬ 23:18-31