Text copied!
Bibles in Panjabi

ਰਸੂਲਾਂ ਦੇ ਕਰਤੱਬ 23:7-17 in Panjabi

Help us?

ਰਸੂਲਾਂ ਦੇ ਕਰਤੱਬ 23:7-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ।
8 ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ।
9 ਤਦ ਵੱਡਾ ਰੌਲ਼ਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ?
10 ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ।
11 ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ।
12 ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ!
13 ਜਿਨ੍ਹਾਂ ਆਪਸ ਵਿੱਚ ਮਿਲ ਕੇ ਇਹ ਸਹੁੰ ਖਾਧੀ ਉਹ ਚਾਲ੍ਹੀਆਂ ਤੋਂ ਵੱਧ ਸਨ।
14 ਸੋ ਉਨ੍ਹਾਂ ਨੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਕਿ ਅਸੀਂ ਸਹੁੰ ਖਾਧੀ ਹੈ ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ।
15 ਸੋ ਹੁਣ ਤੁਸੀਂ ਸਭਾ ਦੇ ਨਾਲ ਮਿਲ ਕੇ ਫੌਜ ਦੇ ਸਰਦਾਰ ਨੂੰ ਆਖੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਕਿ ਜਿਵੇਂ ਤੁਸੀਂ ਉਹ ਦੀ ਹਕੀਕਤ ਦੀ ਹੋਰ ਵੀ ਠੀਕ ਤਰ੍ਹਾਂ ਜਾਂਚ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਦੇਣ ਲਈ ਤਿਆਰ ਰਹਾਂਗੇ।
16 ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੀ ਸਾਜਿਸ਼ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ।
17 ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਕਿ ਇਸ ਜਵਾਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾ ਕਿਉਂ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ।
ਰਸੂਲਾਂ ਦੇ ਕਰਤੱਬ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ