12ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ।
13ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ।
14ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।