13 ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ।
14 ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
15 ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ।
16 ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।
17 ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ।
18 ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ
19 ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ।
20 ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ?