Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 24

ਰਸੂਲਾਂ ਦੇ ਕਰਤੱਬ 24:15-26

Help us?
Click on verse(s) to share them!
15ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ।
16ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।
17ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ।
18ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ
19ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ।
20ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ?
21ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।
22ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਸਲਾ ਕਰਾਂਗਾ।
23ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ।
24ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ।
25ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।
26ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।

Read ਰਸੂਲਾਂ ਦੇ ਕਰਤੱਬ 24ਰਸੂਲਾਂ ਦੇ ਕਰਤੱਬ 24
Compare ਰਸੂਲਾਂ ਦੇ ਕਰਤੱਬ 24:15-26ਰਸੂਲਾਂ ਦੇ ਕਰਤੱਬ 24:15-26