Text copied!
Bibles in Panjabi

ਰਸੂਲਾਂ ਦੇ ਕਰਤੱਬ 24:15-26 in Panjabi

Help us?

ਰਸੂਲਾਂ ਦੇ ਕਰਤੱਬ 24:15-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ।
16 ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।
17 ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ।
18 ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ
19 ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ।
20 ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ?
21 ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।
22 ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਸਲਾ ਕਰਾਂਗਾ।
23 ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ।
24 ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ।
25 ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।
26 ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।
ਰਸੂਲਾਂ ਦੇ ਕਰਤੱਬ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ