Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 24

ਰਸੂਲਾਂ ਦੇ ਕਰਤੱਬ 24:8-20

Help us?
Click on verse(s) to share them!
8ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਇਹ ਗੱਲਾਂ ਇਸੇ ਤਰ੍ਹਾਂ ਹਨ।
9ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ, ਉਹ ਸੱਚ ਸਨ।
10ਫ਼ੇਰ ਜਦੋਂ ਹਾਕਮ ਨੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ ਤਾਂ ਉਹ ਨੇ ਉੱਤਰ ਦਿੱਤਾ, ਮੈਨੂੰ ਪਤਾ ਹੈ ਜੋ ਤੁਸੀਂ ਬਹੁਤ ਸਾਲਾਂ ਤੋਂ ਇਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਂਸਲੇ ਨਾਲ ਆਪਣੀ ਸਫ਼ਾਈ ਦਿੰਦਾ ਹਾਂ।
11ਕਿਉਂਕਿ ਤੁਸੀਂ ਜਾਣ ਸਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸੀ।
12ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ।
13ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ।
14ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
15ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ।
16ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।
17ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ।
18ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ
19ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ।
20ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ?

Read ਰਸੂਲਾਂ ਦੇ ਕਰਤੱਬ 24ਰਸੂਲਾਂ ਦੇ ਕਰਤੱਬ 24
Compare ਰਸੂਲਾਂ ਦੇ ਕਰਤੱਬ 24:8-20ਰਸੂਲਾਂ ਦੇ ਕਰਤੱਬ 24:8-20