Text copied!
Bibles in Panjabi

ਰਸੂਲਾਂ ਦੇ ਕਰਤੱਬ 25:11-19 in Panjabi

Help us?

ਰਸੂਲਾਂ ਦੇ ਕਰਤੱਬ 25:11-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!
12 ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ!
13 ਕੁਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ।
14 ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ।
15 ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ।
16 ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।
17 ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ।
18 ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।
19 ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।
ਰਸੂਲਾਂ ਦੇ ਕਰਤੱਬ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ