12ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ!
13ਕੁਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ।
14ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ।
15ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ।
16ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।
17ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ।
18ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।
19ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।
20ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ?
21ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।