19ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।
20ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ?
21ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।
22ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ।
23ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।
24ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਇੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਇਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਤੇ ਇੱਥੇ ਵੀ ਮੇਰੇ ਪਿੱਛੇ ਪਏ ਅਤੇ ਇਹ ਰੌਲ਼ਾ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ।