3 ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ।
4 ਉਪਰੰਤ ਫ਼ੇਸਤੁਸ ਨੇ ਉੱਤਰ ਦਿੱਤਾ ਜੋ ਪੌਲੁਸ ਕੈਸਰਿਯਾ ਵਿੱਚ ਨਜ਼ਰਬੰਦ ਹੈ ਅਤੇ ਮੈਂ ਆਪ ਉੱਥੇ ਜਲਦੀ ਜਾਣ ਨੂੰ ਤਿਆਰ ਹਾਂ।
5 ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਆਗੂ ਹੋਣ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਦੋਸ਼ ਸਾਬਤ ਕਰਨ।