Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 25

ਰਸੂਲਾਂ ਦੇ ਕਰਤੱਬ 25:5-21

Help us?
Click on verse(s) to share them!
5ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਆਗੂ ਹੋਣ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਦੋਸ਼ ਸਾਬਤ ਕਰਨ।
6ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ।
7ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।
8ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ।
9ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ?
10ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।
11ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!
12ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ!
13ਕੁਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ।
14ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ।
15ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ।
16ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।
17ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ।
18ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।
19ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।
20ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ?
21ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।

Read ਰਸੂਲਾਂ ਦੇ ਕਰਤੱਬ 25ਰਸੂਲਾਂ ਦੇ ਕਰਤੱਬ 25
Compare ਰਸੂਲਾਂ ਦੇ ਕਰਤੱਬ 25:5-21ਰਸੂਲਾਂ ਦੇ ਕਰਤੱਬ 25:5-21