Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 26

ਰਸੂਲਾਂ ਦੇ ਕਰਤੱਬ 26:3-16

Help us?
Click on verse(s) to share them!
3ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਝਗੜਿਆਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ। ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ, ਧੀਰਜ ਨਾਲ ਮੇਰੀ ਗੱਲ ਸੁਣੋ।
4ਸਾਰੇ ਯਹੂਦੀ ਜਵਾਨੀ ਤੋਂ ਮੇਰੀ ਚਾਲ ਨੂੰ ਜਾਣਦੇ ਹਨ, ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਰੂਸ਼ਲਮ ਵਿੱਚ ਸੀ।
5ਸੋ ਜੇ ਉਹ ਗਵਾਹੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਕਿ ਸਾਡੇ ਧਰਮ ਦੇ ਸਭ ਤੋਂ ਕਠੋਰ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਚਾਲ ਚੱਲਿਆ।
6ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ।
7ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ!
8ਇਸ ਗੱਲ ਨੂੰ ਕਿਉਂ ਅਸੰਭਵ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਉਂਦਾ ਕਰੇ?
9ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ।
10ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।
11ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।
12ਜਦੋਂ ਮੈਂ ਮੁੱਖ ਜਾਜਕਾਂ ਤੋਂ ਅਧਿਕਾਰ ਅਤੇ ਆਗਿਆ ਪਾ ਕੇ ਇਸ ਗੱਲ ਲਈ ਦੰਮਿਸ਼ਕ ਨੂੰ ਜਾ ਰਿਹਾ ਸੀ।
13ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਵੱਧ ਚਮਕਦਾਰ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫ਼ੇਰੇ ਚਮਕਦੀ ਵੇਖੀ।
14ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!
15ਤਾਂ ਮੈਂ ਆਖਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਪ੍ਰਭੂ ਬੋਲਿਆ, ਮੈਂ ਯਿਸੂ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
16ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।

Read ਰਸੂਲਾਂ ਦੇ ਕਰਤੱਬ 26ਰਸੂਲਾਂ ਦੇ ਕਰਤੱਬ 26
Compare ਰਸੂਲਾਂ ਦੇ ਕਰਤੱਬ 26:3-16ਰਸੂਲਾਂ ਦੇ ਕਰਤੱਬ 26:3-16