Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 26

ਰਸੂਲਾਂ ਦੇ ਕਰਤੱਬ 26:7-24

Help us?
Click on verse(s) to share them!
7ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ!
8ਇਸ ਗੱਲ ਨੂੰ ਕਿਉਂ ਅਸੰਭਵ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਉਂਦਾ ਕਰੇ?
9ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ।
10ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।
11ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।
12ਜਦੋਂ ਮੈਂ ਮੁੱਖ ਜਾਜਕਾਂ ਤੋਂ ਅਧਿਕਾਰ ਅਤੇ ਆਗਿਆ ਪਾ ਕੇ ਇਸ ਗੱਲ ਲਈ ਦੰਮਿਸ਼ਕ ਨੂੰ ਜਾ ਰਿਹਾ ਸੀ।
13ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਵੱਧ ਚਮਕਦਾਰ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫ਼ੇਰੇ ਚਮਕਦੀ ਵੇਖੀ।
14ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!
15ਤਾਂ ਮੈਂ ਆਖਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਪ੍ਰਭੂ ਬੋਲਿਆ, ਮੈਂ ਯਿਸੂ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
16ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।
17ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ।
18ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।
19ਸੋ ਹੇ ਰਾਜਾ ਅਗ੍ਰਿੱਪਾ, ਮੈਂ ਉਸ ਸਵਰਗੀ ਦਰਸ਼ਣ ਤੋਂ ਬੇਮੁੱਖ ਨਾ ਹੋਇਆ।
20ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।
21ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੈਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕੀਤੀ।
22ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ
23ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।
24ਜਦੋਂ ਉਹ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਪਾਗਲ ਹੈਂ, ਬਹੁਤ ਜਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ।

Read ਰਸੂਲਾਂ ਦੇ ਕਰਤੱਬ 26ਰਸੂਲਾਂ ਦੇ ਕਰਤੱਬ 26
Compare ਰਸੂਲਾਂ ਦੇ ਕਰਤੱਬ 26:7-24ਰਸੂਲਾਂ ਦੇ ਕਰਤੱਬ 26:7-24