Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 27

ਰਸੂਲਾਂ ਦੇ ਕਰਤੱਬ 27:27-43

Help us?
Click on verse(s) to share them!
27ਸੋ ਜਦੋਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹਦੇ ਸੀ ਤਾਂ ਅੱਧੀ ਕੁ ਰਾਤੀਂ ਮਲਾਹਾਂ ਨੇ ਮਹਿਸੂਸ ਕੀਤਾ ਕਿ ਅਸੀਂ ਕਿਸੇ ਦੇਸ ਦੇ ਨੇੜੇ ਪਹੁੰਚ ਗਏ ਹਾਂ!
28ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ!
29ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।
30ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਂਗੀ ਨੂੰ ਸਮੁੰਦਰ ਵਿੱਚ ਉਤਾਰਿਆ!
31ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, ਜੇ ਇਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਬਚ ਨਹੀਂ ਸਕਦੇ!
32ਤਦ ਸਿਪਾਹੀਆਂ ਨੇ ਢੋਂਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ!
33ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁਝ ਨਹੀਂ ਖਾਧਾ!
34ਸੋ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਕਿ ਕੁਝ ਭੋਜਨ ਖਾਓ ਕਿਉਂ ਜੋ ਇਹ ਦੇ ਵਿੱਚ ਤੁਹਾਡਾ ਬਚਾਉ ਹੈ, ਇਸ ਲਈ ਜੋ ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ!
35ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ!
36ਤਾਂ ਉਨ੍ਹਾਂ ਸਭਨਾਂ ਨੂੰ ਹੌਂਸਲਾ ਹੋਇਆ ਅਤੇ ਉਨ੍ਹਾਂ ਨੇ ਵੀ ਭੋਜਨ ਖਾਧਾ!
37ਅਸੀਂ ਸਭ ਦੋ ਸੌ ਛਿਹੱਤਰ ਪ੍ਰਾਣੀ ਉਸ ਜਹਾਜ਼ ਉੱਤੇ ਸੀ।
38ਅਤੇ ਜਦੋਂ ਉਹ ਭੋਜਨ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕਰ ਲਿਆ!
39ਜਦੋਂ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਣਿਆ ਪਰ ਇੱਕ ਖਾੜੀ ਦੇਖੀ ਜਿਹ ਦਾ ਕਿਨਾਰਾ ਪੱਧਰਾ ਸੀ ਅਤੇ ਉਹ ਸਲਾਹ ਕਰਨ ਲੱਗੇ ਕਿ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸਕਦੇ ਹਾਂ ਕਿ ਨਹੀਂ!
40ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ!
41ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ!
42ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੋ ਕੈਦੀਆਂ ਨੂੰ ਮਾਰ ਸੁੱਟੀਏ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਕੋਈ ਤੈਰ ਕੇ ਭੱਜ ਜਾਵੇ!
43ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਕਿ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ!

Read ਰਸੂਲਾਂ ਦੇ ਕਰਤੱਬ 27ਰਸੂਲਾਂ ਦੇ ਕਰਤੱਬ 27
Compare ਰਸੂਲਾਂ ਦੇ ਕਰਤੱਬ 27:27-43ਰਸੂਲਾਂ ਦੇ ਕਰਤੱਬ 27:27-43