Text copied!
Bibles in Panjabi

ਰਸੂਲਾਂ ਦੇ ਕਰਤੱਬ 27:27-43 in Panjabi

Help us?

ਰਸੂਲਾਂ ਦੇ ਕਰਤੱਬ 27:27-43 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਸੋ ਜਦੋਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹਦੇ ਸੀ ਤਾਂ ਅੱਧੀ ਕੁ ਰਾਤੀਂ ਮਲਾਹਾਂ ਨੇ ਮਹਿਸੂਸ ਕੀਤਾ ਕਿ ਅਸੀਂ ਕਿਸੇ ਦੇਸ ਦੇ ਨੇੜੇ ਪਹੁੰਚ ਗਏ ਹਾਂ!
28 ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ!
29 ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।
30 ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਂਗੀ ਨੂੰ ਸਮੁੰਦਰ ਵਿੱਚ ਉਤਾਰਿਆ!
31 ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, ਜੇ ਇਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਬਚ ਨਹੀਂ ਸਕਦੇ!
32 ਤਦ ਸਿਪਾਹੀਆਂ ਨੇ ਢੋਂਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ!
33 ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁਝ ਨਹੀਂ ਖਾਧਾ!
34 ਸੋ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਕਿ ਕੁਝ ਭੋਜਨ ਖਾਓ ਕਿਉਂ ਜੋ ਇਹ ਦੇ ਵਿੱਚ ਤੁਹਾਡਾ ਬਚਾਉ ਹੈ, ਇਸ ਲਈ ਜੋ ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ!
35 ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ!
36 ਤਾਂ ਉਨ੍ਹਾਂ ਸਭਨਾਂ ਨੂੰ ਹੌਂਸਲਾ ਹੋਇਆ ਅਤੇ ਉਨ੍ਹਾਂ ਨੇ ਵੀ ਭੋਜਨ ਖਾਧਾ!
37 ਅਸੀਂ ਸਭ ਦੋ ਸੌ ਛਿਹੱਤਰ ਪ੍ਰਾਣੀ ਉਸ ਜਹਾਜ਼ ਉੱਤੇ ਸੀ।
38 ਅਤੇ ਜਦੋਂ ਉਹ ਭੋਜਨ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕਰ ਲਿਆ!
39 ਜਦੋਂ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਣਿਆ ਪਰ ਇੱਕ ਖਾੜੀ ਦੇਖੀ ਜਿਹ ਦਾ ਕਿਨਾਰਾ ਪੱਧਰਾ ਸੀ ਅਤੇ ਉਹ ਸਲਾਹ ਕਰਨ ਲੱਗੇ ਕਿ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸਕਦੇ ਹਾਂ ਕਿ ਨਹੀਂ!
40 ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ!
41 ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ!
42 ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੋ ਕੈਦੀਆਂ ਨੂੰ ਮਾਰ ਸੁੱਟੀਏ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਕੋਈ ਤੈਰ ਕੇ ਭੱਜ ਜਾਵੇ!
43 ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਕਿ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ!
ਰਸੂਲਾਂ ਦੇ ਕਰਤੱਬ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ