Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 27

ਰਸੂਲਾਂ ਦੇ ਕਰਤੱਬ 27:8-33

Help us?
Click on verse(s) to share them!
8ਅਤੇ ਮੁਸ਼ਕਿਲ ਨਾਲ ਉਹ ਦੇ ਨੇੜੇ ਹੋ ਕੇ ਸੁੰਦਰ ਘਾਟ ਨਾਮ ਦੀ ਇੱਕ ਥਾਂ ਪਹੁੰਚੇ। ਉੱਥੋਂ ਲਸਾਯਾ ਨਗਰ ਨੇੜੇ ਹੀ ਸੀ।
9ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ!
10ਕਿ ਹੇ ਪੁਰਖੋ, ਮੈਨੂੰ ਦਿਸਦਾ ਹੈ ਜੋ ਇਸ ਸਫ਼ਰ ਵਿੱਚ ਬੁਰਾ ਹਾਲ ਅਤੇ ਬਹੁਤ ਨੁਕਸਾਨ ਹੋਣ ਵਾਲਾ ਹੈ, ਕੇਵਲ ਮਾਲ ਅਤੇ ਜਹਾਜ਼ ਦਾ ਹੀ ਨਹੀਂ ਸਗੋਂ ਸਾਡੇ ਪ੍ਰਾਣਾਂ ਦਾ ਵੀ!
11ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੀਆਂ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ!
12ਅਤੇ ਇਸ ਲਈ ਕਿ ਉਹ ਸਥਾਨ ਸਿਆਲ ਕੱਟਣ ਲਈ ਚੰਗਾ ਨਹੀਂ ਸੀ, ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਇਥੋਂ ਚੱਲੇ ਚੱਲੀਏ ਕਿ ਜੇ ਕਿਵੇਂ ਹੋ ਸਕੇ ਤਾਂ ਫੈਨੀਕੁਸ ਤੱਕ ਪਹੁੰਚ ਕੇ ਸਿਆਲ ਕੱਟੀਏ, ਜੋ ਕਰੇਤ ਦਾ ਇੱਕ ਘਾਟ ਹੈ ਜਿਹੜਾ ਉੱਤਰ ਪੂਰਬ ਅਤੇ ਦੱਖਣ ਪੂਰਬ ਦੇ ਕੋਨੇ ਦੀ ਵੱਲ ਹੈ!
13ਅਤੇ ਜਦੋਂ ਦੱਖਣ ਦੀ ਪੌਣ ਹੌਲੀ-ਹੌਲੀ ਵਗਣ ਲੱਗੀ, ਉਨ੍ਹਾਂ ਇਹ ਸਮਝ ਕੇ ਕਿ ਸਾਡਾ ਕੰਮ ਪੂਰਾ ਹੋ ਗਿਆ ਹੈ ਲੰਗਰ ਚੁੱਕ ਲਿਆ ਅਤੇ ਕਰੇਤ ਦੇ ਨਾਲ-ਨਾਲ ਹੋ ਤੁਰੇ!
14ਪਰ ਥੋੜ੍ਹੇ ਸਮੇਂ ਤੋਂ ਬਾਅਦ ਉਸ ਪਾਸਿਓਂ ਇੱਕ ਵੱਡਾ ਤੂਫਾਨ ਆਇਆ, ਜਿਹ ਨੂੰ ਯੂਰਕੂਲੇਨ ਕਹਿੰਦੇ ਹਨ!
15ਜਦੋਂ ਜਹਾਜ਼ ਉਸ ਵਿੱਚ ਫਸ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸਕਿਆ ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ!
16ਅਤੇ ਕਲੌਦਾ ਨਾਮ ਦੇ ਇੱਕ ਛੋਟੇ ਟਾਪੂ ਹੇਠ ਜਾ ਕੇ ਅਸੀਂ ਮੁਸ਼ਕਿਲ ਨਾਲ ਜਹਾਜ਼ ਦੀ ਢੋਂਗੀ ਨੂੰ ਕਾਬੂ ਵਿੱਚ ਕੀਤਾ!
17ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ!
18ਜਦੋਂ ਹਨੇਰੀ ਦੇ ਕਾਰਨ ਅਸੀਂ ਬਹੁਤ ਹਿਚਕੋਲੇ ਖਾਧੇ ਤਾਂ ਦੂਜੇ ਦਿਨ ਉਨ੍ਹਾਂ ਨੇ ਜਹਾਜ਼ ਦਾ ਭਾਰ ਕੱਢ ਕੇ ਸੁੱਟ ਦਿੱਤਾ!
19ਅਤੇ ਤੀਜੇ ਦਿਨ ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ!
20ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਵਿਖਾਈ ਦਿੱਤੇ ਅਤੇ ਵੱਡੀ ਹਨੇਰੀ ਚਲਦੀ ਰਹੀ ਤਾਂ ਆਖ਼ਿਰ ਸਾਡੇ ਬਚਣ ਦੀ ਸਾਰੀ ਆਸ ਖ਼ਤਮ ਹੋ ਗਈ!
21ਅਤੇ ਬਹੁਤ ਦਿਨ ਭੁੱਖੇ ਰਹਿਣ ਤੋਂ ਬਾਅਦ ਪੌਲੁਸ ਉਨ੍ਹਾਂ ਦੇ ਵਿੱਚ ਖੜ੍ਹਾ ਹੋ ਕੇ ਬੋਲਿਆ, ਹੇ ਪੁਰਖੋ, ਤੁਹਾਨੂੰ ਚਾਹੀਦਾ ਸੀ ਜੋ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ, ਤਾਂ ਇਹ ਬੁਰਾ ਹਾਲ ਅਤੇ ਨੁਕਸਾਨ ਨਾ ਹੁੰਦਾ!
22ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਹੌਂਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਕੇਵਲ ਜਹਾਜ਼ ਦਾ ਨੁਕਸਾਨ ਹੋਵੇਗਾ!
23ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ!
24ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ!
25ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ!
26ਪਰ ਕਿਸੇ ਟਾਪੂ ਵਿੱਚ ਅਸੀਂ ਜ਼ਰੂਰ ਪਹੁੰਚ ਜਾਂਵਾਂਗੇ l
27ਸੋ ਜਦੋਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹਦੇ ਸੀ ਤਾਂ ਅੱਧੀ ਕੁ ਰਾਤੀਂ ਮਲਾਹਾਂ ਨੇ ਮਹਿਸੂਸ ਕੀਤਾ ਕਿ ਅਸੀਂ ਕਿਸੇ ਦੇਸ ਦੇ ਨੇੜੇ ਪਹੁੰਚ ਗਏ ਹਾਂ!
28ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ!
29ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।
30ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਂਗੀ ਨੂੰ ਸਮੁੰਦਰ ਵਿੱਚ ਉਤਾਰਿਆ!
31ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, ਜੇ ਇਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਬਚ ਨਹੀਂ ਸਕਦੇ!
32ਤਦ ਸਿਪਾਹੀਆਂ ਨੇ ਢੋਂਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ!
33ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁਝ ਨਹੀਂ ਖਾਧਾ!

Read ਰਸੂਲਾਂ ਦੇ ਕਰਤੱਬ 27ਰਸੂਲਾਂ ਦੇ ਕਰਤੱਬ 27
Compare ਰਸੂਲਾਂ ਦੇ ਕਰਤੱਬ 27:8-33ਰਸੂਲਾਂ ਦੇ ਕਰਤੱਬ 27:8-33