15 ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l
16 ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l
17 ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!
18 ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ!
19 ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!
20 ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!
21 ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ!