20ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!
21ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ!
22ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l
23ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!
24ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ!
25ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,
26ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,